ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਨੇ ਅੱਜ ਪੰਜਾਬ ਵਿੱਚ ਬਿਜਲੀ ਕੱਟ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਿਜੀ ਰਿਹਾਇਸ਼ ਦਾ ਘਿਰਾਓ ਕੀਤਾ। ਪੰਜਾਬ ਵਿਚ ਬਿਜਲੀ ਦੇ ਕੱਟਾਂ ਕਾਰਨ ਆਮ ਆਦਮੀ ਪ੍ਰੇਸ਼ਾਨ ਹੈ। ਬਿਜਲੀ ਕੱਟਾਂ ਨੂੰ ਲੈ ਕੇ ਪੰਜਾਬ ਵਿੱਚ ਰਾਜਨੀਤੀ ਤੇਜ਼ ਹੋ ਗਈ ਹੈ, ਜਿਥੇ ਇਕ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਭਰ ਵਿਚ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਸੀ। ਜਦੋਂ ਕਿ ਅੱਜ ਆਮ ਆਦਮੀ ਪਾਰਟੀ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਹੈ। ਆਮ ਆਦਮੀ ਪਾਰਟੀ ਦੇ ਕਈ ਸੌ ਵਰਕਰ ਪਹੁੰਚੇ ਅਤੇ ਉਨ੍ਹਾਂ ਵੱਲੋਂ ਮੁੱਖ ਮੰਤਰੀ ਦੇ ਨਿਜੀ ਰਿਹਾਇਸ਼ ਸਿਸਵਾਂ ਫਾਰਮ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਰ ਭਾਰੀ ਪੁਲਿਸ ਫੋਰਸ ਕਾਰਨ ਅੱਧ ਵਿਚਕਾਰ ਹੀ ਰੋਕਿਆ ਗਿਆ।
ਪੁਲਿਸ ਨੇ ਆਮ ਆਦਮੀ ਪਾਰਟੀ ਦੇ ਵਰਕਰਾਂ 'ਤੇ ਹਲਕੀ ਤਾਕਤ ਦੀ ਵਰਤੋਂ ਕੀਤੀ ਗਈ। ਇਸ ਦੌਰਾਨ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਵਰਕਰਾਂ ਉਤ ਪਾਣੀ ਦੀਆਂ ਬੁਛਾੜਾਂ ਮਾਰ ਕੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਹੈ।
ਇਸ ਮੌਕੇ ਉਕਤ ਆਮ ਆਦਮੀ ਪਾਰਟੀ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਿਸ ਤਰ੍ਹਾਂ ਸਾਢੇ ਚਾਰ ਸਾਲਾਂ ਤੋਂ ਪੰਜਾਬ ਕਾਂਗਰਸ ਕੰਮ ਕਰ ਰਹੀ ਹੈ, ਉਹ ਸਵਾਲੀਆ ਨਿਸ਼ਾਨ ਖੜੇ ਕਰ ਰਹੀ ਹੈ ਅਤੇ ਇਹੀ ਕਾਰਨ ਹੈ ਕਿ ਪੰਜਾਬ ਵਿੱਚ ਬਿਜਲੀ ਕੱਟਾਂ ਹਨ ਜਿਸ ਕਾਰਨ ਹਰ ਵਰਗ ਪਰੇਸ਼ਾਨ ਹੈ ।ਉਨ੍ਹਾਂ ਕਿਹਾ ਕਿ ਜਦੋਂ 2022 ਵਿੱਚ ਸਾਡੀ ਸਰਕਾਰ ਬਣੀ ਹੈ ਤਾਂ ਪੰਜਾਬ ਦੇ ਲੋਕ ਬਿਜਲੀ ਦੀ ਸਮੱਸਿਆ ਦਾ ਸਾਹਮਣਾ ਕਰ ਰਹੇ ਹਨ ਉਨ੍ਹਾਂ ਨੂੰ ਕਿਸੇ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਏਗਾ। ਜਾਣਕਾਰੀ ਅਨੁਸਾਰ ਪੁਲੀਸ ਵੱਲੋਂ ਪ੍ਰਦਰਸ਼ਨ ਕਰ ਰਹੇ ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਅਤੇ ਹਰਪਾਲ ਚੀਮਾ ਨੂੰ ਗ੍ਰਿਫਤਾਰ ਕਰ ਕੇ ਮਾਜਰੀ ਥਾਣੇ ਲਿਆਂਦਾ ਗਿਆ ਹੈ।