ਕੈਪਟਨ ਨਾਲ ਮੁਲਾਕਾਤ ਕਰਨ ਪੁੱਜੀ ਭਾਜਪਾ ਲੀਡਰਸ਼ਿਪ, ਆਗੂਆਂ ''ਤੇ ਹੋ ਰਹੇ ਹਮਲਿਆਂ ਬਾਰੇ ਹੋਈ ਚਰਚਾ

 


ਚੰਡੀਗੜ੍ਹ : ਪੰਜਾਬ 'ਚ ਭਾਜਪਾ ਆਗੂਆਂ 'ਤੇ ਹੋ ਰਹੇ ਹਮਲਿਆਂ ਨੂੰ ਲੈ ਕੇ ਸੋਮਵਾਰ ਨੂੰ ਸੀਨੀਅਰ ਭਾਜਪਾ ਆਗੂ ਅਸ਼ਵਨੀ ਸ਼ਰਮਾ ਦੀ ਅਗਵਾਈ 'ਚ ਭਾਜਪਾ ਆਗੂਆਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਅ ਕੀਤਾ ਗਿਆ। ਭਾਜਪਾ ਆਗੂਆਂ ਵੱਲੋਂ ਉਨ੍ਹਾਂ ਦੀ ਰਿਹਾਇਸ਼ ਬਾਹਰ ਧਰਨਾ ਦਿੱਤਾ ਗਿਆ। ਇਸ ਦੌਰਾਨ ਅਸ਼ਵਨੀ ਸ਼ਰਮਾ ਦੀ ਅਗਵਾਈ 'ਚ ਭਾਜਪਾ ਆਗੂਆਂ ਦੀ ਮੁੱਖ ਮੰਤਰੀ ਨਾਲ ਬੈਠਕ ਵੀ ਹੋਈ।

ਇਸ ਬੈਠਕ ਤੋਂ ਬਾਅਦ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਦੀ ਗੱਲ ਨੂੰ ਮੁੱਖ ਮੰਤਰੀ ਵੱਲੋਂ ਗੰਭੀਰਤਾ ਨਾਲ ਸੁਣਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਵੱਲੋਂ ਉਨ੍ਹਾਂ ਨੂੰ ਸੁਰੱਖਿਆ ਦਾ ਭਰੋਸਾ ਦਿੱਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਐਤਵਾਰ ਨੂੰ ਰਾਜਪੁਰਾ 'ਚ ਕਥਿਤ ਤੌਰ 'ਤੇ ਕਿਸਾਨ ਯੂਨੀਅਨ ਮੈਂਬਰਾਂ ਵੱਲੋਂ ਭਾਜਪਾ ਆਗੂਆਂ ਅਤੇ ਸਮਰਥਕਾਂ 'ਤੇ ਹਮਲਾ ਕੀਤਾ ਗਿਆ ਸੀ। ਇਸ ਦੌਰਾਨ ਭਾਜਪਾ ਆਗੂ ਕਿਸਾਨਾਂ ਤੋਂ ਬਚਣ ਲਈ ਨੇੜਲੇ ਘਰ 'ਚ ਵੜ ਗਏ ਸਨ ਅਤੇ ਪੁਲਸ ਪਾਰਟੀ ਨੇ ਬੜੀ ਮੁਸ਼ੱਕਤ ਨਾਲ ਉਨ੍ਹਾਂ ਨੂੰ ਆਪਣੀ ਗੱਡੀ 'ਚ ਬਿਠਾ ਕੇ ਉੱਥੋਂ ਕੱਢਿਆ।

Post a Comment

Previous Post Next Post