ਮੌਸਮ ਵਿਭਾਗ ਨੇ ਪੰਜਾਬ ਲਈ ਰਾਹਤ ਦੀ ਖਬਰ ਦਿੱਤੀ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 2-3 ਦਿਨਾਂ ਵਿਚ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਬਾਰਸ਼ ਹੋਣ ਦੀ ਸੰਭਾਵਨਾ ਨਹੀਂ ਹੈ। 8 ਤੋਂ 10 ਜੁਲਾਈ ਦੇ ਦੌਰਾਨ ਬਹੁਤ ਸਾਰੀਆਂ ਥਾਵਾਂ ਉਤੇ ਹਲਕੇ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ।
ਵਿਭਾਗ ਨੇ ਦੱਖਣ ਪੱਛਮੀ ਮੌਨਸੂਨ ਦੇ 10 ਜੁਲਾਈ ਤੱਕ ਦਿੱਲੀ ਪੁੱਜਣ ਦੀ ਪੇਸ਼ੀਨਗੋਈ ਕੀਤੀ ਹੈ। ਵਿਭਾਗ ਨੇ ਕਿਹਾ ਕਿ ਪਿਛਲੇ ਡੇਢ ਦਹਾਕੇ ’ਚ ਪਹਿਲੀ ਵਾਰ ਹੈ ਜਦੋਂ ਮੌਨਸੂਨ ਦੀ ਆਮਦ ’ਚ ਇੰਨੀ ਦੇਰੀ ਹੋਈ ਹੈ। ਮੌਸਮ ਵਿਭਾਗ ਨੇ ਇਕ ਬਿਆਨ ਵਿੱਚ ਕਿਹਾ, ‘‘ਮੌਨਸੂਨ ਦੇ ਪੱਛਮੀ ਯੂਪੀ, ਪੰਜਾਬ, ਹਰਿਆਣਾ ਰਾਜਸਥਾਨ ਦੇ ਕੁੱਝ ਹਿੱਸਿਆਂ ਅਤੇ ਦਿੱਲੀ ’ਚ 10 ਜੁਲਾਈ ਤੱਕ ਪਹੁੰਚਣ ਦੇ ਆਸਾਰ ਹਨ।
Tags:
News